ਕੈਪਟਨ ਸਰਕਾਰ ਦੀ ਕੁੰਭਕਰਨੀ ਨੀਂਦ ਖੋਲ੍ਹਣ ਲਈ ਅਕਾਲੀ ਦਲ ਕਰ ਰਿਹੈ ਰੈਲੀਆਂ: ਚਰਨਜੀਤ ਬਰਾੜ - ਚਰਨਜੀਤ ਬਰਾੜ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਵਿਰੁੱਧ 13 ਫਰਵਰੀ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਲਈ ਜ਼ੋਰਦਾਰ ਤਿਆਰੀਆਂ ਅਰੰਭੀਆਂ ਗਈਆਂ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਪੁੱਜੇ। ਉਸ ਦੌਰਾਨ ਉਨ੍ਹਾਂ ਦੱਸਿਆ ਕਿ ਝੂਠੇ ਵਾਅਦਿਆਂ ਨਾਲ ਹੋਂਦ ਵਿੱਚ ਆਈ ਕੈਪਟਨ ਸਰਕਾਰ ਦੀ ਕੁੰਭਕਰਨੀ ਨੀਂਦ ਖੋਲ੍ਹਣ ਲਈ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। 13 ਫਰਵਰੀ ਨੂੰ ਰਾਜਾਸਾਂਸੀ ਦੀ ਦਾਣਾ ਮੰਡੀ ਚ ਕੀਤੀ ਜਾਣ ਵਾਲੀ ਰੋਸ ਰੈਲੀ ਨੂੰ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ ਅਨੇਕਾਂ ਪਾਰਟੀ ਆਗੂ ਸੰਬੋਧਨ ਕਰਨਗੇ।