ਖੇਤੀ ਕਾਨੂੰਨਾਂ ਦੇ ਮਾਮਲੇ 'ਚ ਭਾਜਪਾ ਨਾਲ ਫਰੈਂਡਲੀ ਮੈਚ ਖੇਡ ਰਹੇ ਮੁੱਖ ਮੰਤਰੀ-ਸੁਖਬੀਰ ਸਿੰਘ ਬਾਦਲ - ਖੇਤੀ ਕਾਨੂੰਨਾਂ ਦਾ ਮਾਮਲਾ
🎬 Watch Now: Feature Video
ਫ਼ਰੀਦਕੋਟ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਵਿਖੇ ਇੱਕ ਵਿਸ਼ੇਸ਼ ਸਮਾਗਮ 'ਚ ਹਿੱਸਾ ਲੈਣ ਪੁੱਜੇ। ਇਤੇ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਜਮ ਕੇ ਨਿਸ਼ਾਨੇ ਸਾਧੇ। ਸੁਖਬੀਰ ਬਾਦਲ ਨੇ ਕਿਹਾ ਮੁੱਖ ਮੰਤਰੀ ਕਿਸਾਨਾਂ ਦੇ ਮਸਲੇ ਹੱਲ ਕਰਨ ਸੁਹਿਰਦ ਨਹੀਂ ਹਨ, ਸਗੋਂ ਉਹ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਭਾਜਪਾ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਬਣਾਈ ਗਈ ਕਮੇਟੀ 'ਚ ਕੁੱਝ ਕਿਸਾਨ ਆਗੂ ਸ਼ਾਮਲ ਹਨ। ਇਸ ਕਮੇਟੀ 'ਚ ਕਿਸਾਨ ਆਗੂ ਵਜੋਂ ਮੈਂਬਰ ਬਣਾਏ ਗਏ ਭੁਪਿੰਦਰ ਸਿੰਘ ਮਾਨ ਤੇ ਅਸ਼ੋਕ ਗੁਲਾਟੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਹਨ। ਇਸੇ ਲਈ ਉਨ੍ਹਾਂ ਨੂੰ ਕਮੇਟੀ 'ਚ ਲਿਆ ਗਿਆ ਹੈ ਤਾਂ ਜੋ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਅਦਾਲਤ ਰਾਹੀਂ ਕੁਚਲਿਆ ਜਾ ਸਕੇ।