ਮੁੱਖ ਮੰਤਰੀ ਖੇਤੀ ਆਰਡੀਨੈਂਸਾਂ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ: ਅਕਾਲੀ ਆਗੂ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਖੇਤੀ ਆਰਡੀਨੈਂਸਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ ਕਿਉਂਕਿ ਇੱਕ ਪਾਸੇ ਤਾਂ ਕਾਂਗਰਸ ਪਾਰਟੀ ਇਨ੍ਹਾਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਗਟਾ ਰਹੀ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਦਿੱਲੀ ਵਿਖੇ ਮੁੱਖ ਮੰਤਰੀਆਂ ਦੀ ਮੀਟਿੰਗ ਵਿੱਚ ਇਨ੍ਹਾਂ ਆਰਡੀਨੈਂਸਾਂ ਪ੍ਰਤੀ ਸਹਿਮਤੀ ਪ੍ਰਗਟ ਕਰਕੇ ਆਏ ਹਨ। ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਆਰਡੀਨੈਂਸਾਂ ਦੀ ਨਿਖੇਧੀ ਕਰਦਿਆਂ ਵਿਰੋਧ ਵਿੱਚ ਦਿੱਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਦੀ ਵੀ ਸ਼ਲਾਘਾ ਕੀਤੀ।