Chopper Crash: ਸ਼ਹੀਦ ਨਾਇਕ ਗੁਰਸੇਵਕ ਸਿੰਘ ਦਾ ਆਖਰੀ ਵੀਡੀਓ - Shaheed Naik Gursewak Singh
🎬 Watch Now: Feature Video
ਗੁਰਦਾਸਪੁਰ: ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ (CDS General Bipin Rawat) ਦੇ ਹੈਲੀਕਾਪਟਰ ਹਾਦਸੇ ਵਿਚ ਤਰਨਤਾਰਨ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲਾ ਨਾਇਕ ਗੁਰਸੇਵਕ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਥਾਣਾ ਖਾਲੜਾ ਦਾ ਰਹਿਣ ਵਾਲਾ ਸੀ। ਸ਼ਹੀਦ ਗੁਰਸੇਵਕ ਸਿੰਘ ਵੀ ਬਿਪਿਨ ਰਾਵਤ ਦੇ ਸੁਰੱਖਿਆ ਦਸਤੇ ਦਾ ਮੈਂਬਰ ਸੀ। ਸ਼ਹੀਦ ਨੌਜਵਾਨ 9 ਪੈਰਾ ਸਪੈਸ਼ਲ ਫੋਰਸ ਯੂਨਿਟ ਵਿਚ ਤਾਇਨਾਤ ਸੀ । ਹੈਲੀਕਾਪਟਰ ਹਾਦਸੇ ਤੋਂ ਬਾਅਦ ਤਾਮਿਲਨਾਡੂ ਤੋਂ ਫੌਜ ਦੇ ਅਧਿਕਾਰੀਆਂ ਨੇ ਦੇਰ ਸ਼ਾਮ ਤਰਨਤਾਰਨ ਜ਼ਿਲ੍ਹੇ ਦੇ ਖਾਲੜਾ ਥਾਣੇ ਦੇ ਐਸ.ਐਚ.ਓ. ਨੂੰ ਫੋਨ ਕਰਕੇ ਗੁਰਸੇਵਕ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਗਈ ਸੀ। ਹੁਣ ਗੁਰਸੇਵਕ ਦਾ ਹੈਲੀਕਾਪਟਰ ਵਿੱਚ ਬੈਠੇ ਦਾ ਆਖਰੀ ਵੀਡੀਓ (last video of Shaheed Naik Gursewak Singh) ਸਾਹਮਣੇ ਆਇਆ ਹੈ। ਵੀਡੀਓ ਨੂੰ ਵੇਖ ਹਰ ਕੋਈ ਭਾਵੁਕ ਹੋ ਰਿਹਾ ਹੈ।