ਫ਼ਰੀਦਕੋਟ 'ਚ ਇਸਾਈ ਭਾਈਚਾਰੇ ਨੇ ਕੀਤਾ ਕਿਸਾਨ ਅੰਦੋਲਨ ਦਾ ਸਮਰਥਨ - ਸਿਉਂਨ ਚਮਤਕਾਰੀ ਚਰਚ
🎬 Watch Now: Feature Video
ਫ਼ਰੀਦਕੋਟ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਬੀਤੇ 11 ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਵਰਗ ਅਤੇ ਧਰਮ ਦੇ ਲੋਕਾਂ ਦਾ ਸਾਥ ਮਿਲਣ ਲੱਗਾ ਹੈ। ਫ਼ਰੀਦਕੋਟ ਜ਼ਿਲ੍ਹੇ ਦੇ ਸਿਉਂਨ ਚਮਤਕਾਰੀ ਚਰਚ ਦੇ ਪਾਦਰੀ ਜਗਤਾਰ ਮਸੀਹ ਨੇ ਮਸੀਹੀ ਸੰਗਤ ਦੀ ਹਾਜ਼ਰੀ ਵਿੱਚ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਪਾਦਰੀ ਜਗਤਾਰ ਮਸੀਹ ਨੇ ਇੱਕ ਵੀਡੀਓ ਸੰਦੇਸ਼ ਰਾਹੀ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਅਤੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਖੇਤੀ ਵਿਰੋਧੀ ਪਾਸ ਕੀਤੇ ਗਏ ਤਿੰਨੋ ਕਾਨੂੰਨਾਂ ਨੂੰ ਤੁਰੰਤ ਰੱਦ ਕਰ ਸਰਕਾਰ ਕਿਸਾਨਾਂ ਨੂੰ ਰਾਹਤ ਦੇਵੇ।