ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਇੱਕ ਕਿਲੋ ਸਮੈਕ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ - ਅੰਮ੍ਰਿਤਸਰ ਸੀਆਈਏ ਸਟਾਫ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9512220-thumbnail-3x2-aasr.jpg)
ਅੰਮ੍ਰਿਤਸਰ: ਸੀ.ਆਈ.ਏ. ਸਟਾਫ ਅੰਮ੍ਰਿਤਸਰ ਦੀ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਏ.ਐਸ.ਆਈ ਜਤਿੰਦਰਪਾਲ ਸਿੰਘ ਸੀ.ਆਈ.ਏ ਸਟਾਫ ਨੇ ਪੁਲਿਸ ਪਾਰਟੀ ਸਮੇਤ ਮੋੜ ਕੱਚੀ ਗਲੀ, ਢਪਈ ਤੋਂ ਵਿਨੋਦ ਕੁਮਾਰ ਨੂੰ 1 ਕਿਲੋ ਸਮੈਕ ਸਮੇਤ ਕਾਬੂ ਕੀਤਾ। ਪੁਲਿਸ ਅਧਿਕਾਰੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਆਰੋਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਇਹ ਸਮੈਕ ਰਾਜ ਕੁਮਾਰ ਉਰਫ਼ ਟੀਟਾ ਕੋਲੋਂ ਲੈ ਕੇ ਆਇਆ ਸੀ ਜਿਸ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ। ਐਸ.ਆਈ ਬਲਜਿੰਦਰ ਸਿੰਘ ਨੇ ਮੌਕੇ ਉੱਤੇ ਪੁੱਜ ਕੇ ਉੱਕਤ ਮੁਕੱਦਮਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।