ਕੋਰੋਨਾ ਮਰੀਜਾਂ ਲਈ ਖੋਲ੍ਹਿਆ ਗਿਆ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਕੇਂਦਰ - ਕੋਵਿਡ ਸਹਾਇਤਾ ਕੇਂਦਰ
🎬 Watch Now: Feature Video
ਮਾਨਸਾ: ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜਿੱਥੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੁਣ ਸਮਾਜ ਸੇਵੀ ਸੰਸਥਾਵਾਂ ਵੀ ਕੋਰੋਨਾ ਮਹਾਂਮਾਰੀ ਨੂੰ ਰੋਕਣ ਦੇ ਲਈ ਮੈਦਾਨ ਦੇ ਵਿੱਚ ਡਟ ਗਈਆਂ ਹਨ ਜਿਸਦੇ ਚਲਦਿਆਂ ਜਿਲ੍ਹੇ ’ਚ ਨਾਗਰਿਕ ਤਾਲਮੇਲ ਅਤੇ ਕੋਵਿਡ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ ਤਾਂ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਦੱਸ ਦਈਏ ਕਿ ਇਸ ਕੋਵਿਡ ਕੇਂਦਰ ਦਾ ਉਦਘਾਟਨ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਮਾਨਸਾ ਵੱਲੋਂ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਮਾਨਸਾ ਨੇ ਪ੍ਰਸ਼ਾਸਨ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਰਕਾਰ ਦਾ ਸਾਥ ਦੇਣ ਤਾਂ ਜੋ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਿਆ ਜਾ ਸਕੇ।