ਕਿਸਾਨਾਂ ਦੇ ਹੱਕ ਨਿੱਤਰੇ ਸੀਆਈਟੀਯੂ ਦੇ ਵਰਕਰਾਂ ਨੇ ਦਿੱਲੀ ਨੂੰ ਪਾਏ ਚਾਲੇ - ਕਿਸਾਨਾਂ ਦੇ ਹੱਕ ਨਿੱਤਰੀ ਸੀਆਈਟੀਯੂ
🎬 Watch Now: Feature Video
ਲੁਧਿਆਣਾ: ਖੇਤੀ ਕਾਨੂੰਨਾਂ ਵਿਰੁੱਧ ਅਤੇ ਕਿਸਾਨਾਂ ਦੇ ਹੱਕ 'ਚ ਦੇਸ਼ ਭਰ ਦੀਆਂ 10 ਟਰੇਡ ਯੂਨੀਅਨਾਂ ਅਤੇ 60 ਫੈਡਰੇਸ਼ਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਲੁਧਿਆਣਾ—ਬਠਿੰਡਾ ਮਾਰਗ 'ਤੇ ਰਾਏਕੋਟ ਵਿਖੇ ਸਥਿਤ ਬਰਨਾਲਾ ਚੌਂਕ ਉੱਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਘੰਟਿਆਬੱਧੀ ਚੱਕੇ ਜਾਮ ਤੋਂ ਬਾਅਦ ਖੇਤੀ ਕਾਨੂੰਨਾਂ ਖਿਲਾਫ਼ ਵਿੱਢੇ ਸੰਘਰਸ਼ ਤਹਿਤ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਲਈ ਦਿੱਲੀ ਨੂੰ ਚਾਲੇ ਪਾਏ। ਸੀਟੂ ਵਰਕਰਾਂ ਅਤੇ ਆਗੂਆਂ ਦਾ ਕਹਿਣਾ ਹੈ ਕਿ ਹੰਕਾਰ ਨਾਲ ਭਰੀ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਤੋਂ ਬਦਲਾ ਲੈਣ ਲਈ ਆਰਥਿਕ ਨਾਕੇਬੰਦੀ ਕਰ ਰਹੀ ਹੈ ਅਤੇ ਪਹਿਲਾਂ ਹੀ ਮੰਦਹਾਲੀ ਦੇ ਸ਼ਿਕਾਰ ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਨੂੰ ਤਬਾਹ ਕਰਨ ਦੇ ਰਾਹ ਪੈ ਗਈ ਹੈ।