ਖੇਤੀ ਕਾਨੂੰਨਾਂ ਵਿਰੁੱਧ ਸੀਟੂ ਨੇ ਪ੍ਰਦਰਸ਼ਨ ਕਰ ਕੀਤਾ ਚੱਕਾ ਜਾਮ - ਲੁਧਿਆਣਾ
🎬 Watch Now: Feature Video
ਲੁਧਿਆਣਾ: ਕੇਂਦਰ ਸਰਕਾਰ ਦੇ ਕਿਸਾਨ ਤੇ ਕਿਸਾਨੀ ਮਾਰੂ ਕਾਨੂੰਨਾਂ ਖਿਲਾਫ ਸੀਟੂ ਦੀ ਕੇਂਦਰੀ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ ਬੁੱਧਵਾਰ ਰਾਏਕੋਟ ਦੇ ਕਸਬਾ ਗੁਰੂਸਰ ਸੁਧਾਰ ਵਿਖੇ ਸੀਟੂ ਵੱਲੋਂ ਸੂਬਾਈ ਆਗੂ ਕਾਮਰੇਡ ਦਲਜੀਤ ਕੁਮਾਰ ਗੋਰਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਘੰਟਿਆਂ ਬੱਧੀ ਚੱਕਾ ਜਾਮ ਕੀਤਾ। ਪ੍ਰਦਰਸ਼ਨ ਦੌਰਾਨ ਔਰਤਾਂ ਨੇ ਵੀ ਭਰਵੀਂ ਹਾਜ਼ਰੀ ਲਗਵਾਈ। ਇਹ ਪ੍ਰਦਰਸ਼ਨ ਕਿਸਾਨ-ਮਜ਼ਦੂਰ ਏਕਤਾ ਦੀ ਮਜ਼ਬੂਤੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਾਲੇ ਕਾਨੂੰਨਾਂ ਵਿਰੁੱਧ ਅਜਿਹੇ ਪ੍ਰਦਰਸ਼ਨ ਜਾਰੀ ਰਹਿਣਗੇ।