ਨਗਰ ਕੌਂਸਲ ਚੋਣਾਂ: ਭਦੌੜ ਪੁਲਿਸ ਨੇ ਸ਼ਹਿਰ ਵਿੱਚ ਕੱਢਿਆ ਫਲੈਗ ਮਾਰਚ - ਨਗਰ ਕੌਂਸਲ ਚੋਣਾਂ 2021
🎬 Watch Now: Feature Video
ਬਰਨਾਲਾ: 14 ਫਰਵਰੀ ਨੂੰ ਪੰਜਾਬ 'ਚ ਨਿਗਮ ਚੋਣਾਂ ਹੋਣੀਆਂ ਹਨ। ਜਿਸ ਨਾਲ ਸਿਆਸੀ ਸਰਗਰਮੀਆਂ ਸਿਖ਼ਰਾਂ 'ਤੇ ਹੈ। ਇਸੇ ਦੌਰਾਨ ਸਥਾਨਕ ਭਦੌੜ 'ਚ ਡੀਐਸਪੀ ਦੀ ਅਗਵਾਈ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਗੱਲ ਕਰਦੇ ਹੋਏ ਡੀਐਸਪੀ ਨੇ ਕਿਹਾ ਕਿ ਨਿਰਪੱਖ ਚੋਣਾਂ ਤੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਤਾਂ ਇਹ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਲੋਕਾਂ ਦੇ ਮਨ ਦੇ ਅੰਦਰ ਡਰ ਨੂੰ ਵੀ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਨਿਗਮ ਚੋਣਾਂ ਨੂੰ ਲੈ ਕੇ ਪੁਲਿਸ ਦੇ ਪੁਖ਼ਤਾ ਪ੍ਰਬੰਧ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।