ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਸ਼ਹਿਰ ਵਾਸੀਆਂ ਨੇ ਐੱਸ.ਐੱਸ.ਪੀ ਨੂੰ ਸੌਂਪੇ ਮਾਸਕ - ਕੋਰੋਨਾ ਦੀ ਵੈਕਸੀਨ ਲਗਵਾਉਣ
🎬 Watch Now: Feature Video
ਮਾਨਸਾ: ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪਸਾਰ ਨੂੰ ਰੋਕਣ ਦੇ ਲਈ ਮਾਨਸਾ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜਿਸ ਨੂੰ ਲੈਕੇ ਐੱਐੱਸਪੀ ਵੱਲੋਂ ਸ਼ਹਿਰ ਵਾਸੀਆਂ ਨਾਲ 'ਦਾ ਸੈਂਟਰਲ ਪਾਰਕ' ਵਿਖੇ ਮੀਟਿੰਗ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਕੋਰੋਨਾ ਦੀ ਵੈਕਸੀਨ ਲਗਵਾਉਣ ਦੇ ਲਈ ਪ੍ਰੇਰਿਤ ਕੀਤਾ ਗਿਆ। ਜਿਸ ਤੋਂ ਬਾਅਦ ਸ਼ਹਿਰ ਵਾਸੀਆਂ ਵੱਲੋਂ ਇੱਕ ਹਜ਼ਾਰ ਮਾਸਕ ਅਤੇ ਆਕਸੀਜਨ ਮੀਟਰ ਐੱਸ ਐੱਸ ਪੀ ਸੁਰਿੰਦਰ ਲਾਂਬਾ ਨੂੰ ਸੌਂਪੇ ਗਏ। ਇਸ ਮੌਕੇ ਸ਼ਹਿਰ ਵਾਸੀਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਪ੍ਰਸ਼ਾਸਨ ਦਾ ਪੂਰਾ ਸਾਥ ਦਿੱਤਾ ਜਾ ਰਿਹਾ।