ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ ਸੀਸੀਟੀਵੀ 'ਚ ਰਿਕਾਰਡ - ludhiana clash
🎬 Watch Now: Feature Video
ਲੁਧਿਆਣਾ: ਥਾਣਾ ਟਿੱਬਾ ਦੇ ਅਧੀਨ ਪੈਂਦੇ ਆਨੰਦਪੁਰਾ ਮੁਹੱਲੇ ਵਿੱਚ 10 ਤੋਂ 12 ਹਥਿਆਰ ਬੰਦ ਨੌਜਵਾਨਾਂ ਵਲੋਂ ਇੱਕ ਘਰ ਉੱਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਵਲੋਂ ਘਰ ਦੇ ਬਾਹਰ ਨਸ਼ੇੜੀ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨਾਂ ਵਲੋਂ ਘਰ ਤੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਨੇੜੇ ਲੱਗੇ cctv ਕੈਮਰਿਆਂ ਵਿੱਚ ਕੈਪਚਰ ਹੋ ਗਈ, ਜਿਸ ਵਿੱਚ ਹਮਲਾ ਕਰਨ ਆਏ ਨੌਜਵਾਨ ਹਥਿਆਰ ਲਹਿਰਾਉਂਦੇ ਨਜ਼ਰ ਆ ਰਹੇ ਹਨ। ਫ਼ਿਲਹਾਲ ਕੋਈ ਅਣਸੁਖਾਵੀਂ ਘਟਨਾ ਹੋਣ ਤੋਂ ਬਚਾ ਰਿਹਾ। ਪਰਿਵਾਰ ਵਾਲਿਆਂ ਨੇ ਪੁਲਿਸ ਉੱਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਹਮਲਾਵਰਾਂ ਨੂੰ ਭੱਜਣ ਦਾ ਪੂਰਾ ਮੌਕਾ ਦਿੱਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਾਰਵਾਈ ਨਹੀਂ ਕੀਤੀ।