ਗੁਰਦਾਸਪੁਰ ’ਚ ਭਾਜਪਾ ਆਗੂ ਤੇ ਕਿਸਾਨ ਭਿੜੇ ! - ਤਕਰਾਰ
🎬 Watch Now: Feature Video
ਗੁਰਦਾਸਪੁਰ: ਕਰਤਾਰਪੁਰ ਲਾਂਘਾ (Kartarpur Corridor) ਖੁੱਲਣ ਤੋਂ ਬਾਅਦ ਗੁਰਦਾਸਪੁਰ ਵਿੱਚ ਭਾਜਪਾ (BJP) ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਜਾ ਰਹੀ ਸੀ ਇਸੇ ਦੌਰਾਨ ਕੁਝ ਨੌਜਵਾਨਾਂ ਨੇ ਕਿਸਾਨ ਏਕਤਾ ਜਿੰਦਬਾਦ ਅਤੇ ਕੇਂਦਰ ਸਰਕਾਰ (Central Government) ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਅਤੇ ਦੋਵੇਂ ਧਿਰਾਂ ਅਹਮੋ-ਸਹਮਣੇ ਸੜਕ ’ਤੇ ਬੈਠ ਗਈਆਂ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਤ ਨੂੰ ਵਿਗੜਦੇ ਵੇਖ ਮੌਕੇ ’ਤੇ ਪੁਲਿਸ ਵੀ ਪਹੁੰਚੀ। ਪੁਲਿਸ ਨੇ ਦੋਨਾਂ ਧਿਰਾਂ ਨੂੰ ਸਮਝਾ ਕੇ ਮਾਹੌਲ ਨੂੰ ਸ਼ਾਂਤ ਕੀਤਾ। ਇਸ ਮੌਕੇ ਭਾਜਪਾ ਆਗੂਆਂ ਨੇ ਇਲਜ਼ਾਮ ਲਗਾਇਆ ਕਿ ਕਾਂਗਰਸ ਦੇ ਗੁੰਡਿਆਂ ਦੇ ਵੱਲੋਂ ਮਾਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ। ਓਧਰ ਕਿਸਾਨ ਆਗੂ (Farmer leaders) ਨੇ ਕਿਹਾ ਕਿ ਉਨ੍ਹਾਂ ਨੂੰ ਵੀ ਖੁਸ਼ੀ ਹੈ ਕਿ ਕਰਤਾਰਪੁਰ ਲਾਂਘਾ (Kartarpur Corridor) ਸਰਕਾਰ ਨੇ ਖੋਲ੍ਹਿਆ ਹੈ ਅਤੇ ਇਹ ਖੁਸ਼ੀ ਹਰ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਹੈ ਪਰ ਭਾਜਪਾ ਇਹ ਲੱਡੂ ਵੰਡ ਕੇ ਵਿਖਾਵਾ ਕਰ ਰਹੀ ਹੈ ਜਿਸ ਦਾ ਉਹ ਵਿਰੋਧ ਕਰਦੇ ਹਨ।