'ਚੰਨੀ ਦੀ ਫੇਰੀ ਤੋਂ ਪਹਿਲਾਂ ਕਾਂਗਰਸੀਆਂ ਵਿੱਚ ਝੜਪ' - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
🎬 Watch Now: Feature Video
ਬਠਿੰਡਾ: ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਦੇ ਰਾਮਾਂ ਮੰਡੀ ਵਿਖੇ ਚਰਨਜੀਤ ਸਿੰਘ ਚੰਨੀ ਦੀ ਇਕ ਜਨ ਸਭਾ ਰੱਖੀ ਗਈ ਹੈ, ਪਰ ਇਸ ਜਨ ਸਭਾ ਤੋਂ ਪਹਿਲਾਂ ਤਲਵੰਡੀ ਸਾਬੋ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਅਤੇ ਸਾਬਕਾ ਕੈਬਨਿਟ ਮੰਤਰੀ ਹਰਮੰਦਰ ਸਿੰਘ ਜੱਸੀ ਵਿਚਕਾਰ ਤਕਰਾਰ ਹੋ ਗਈ। ਸਾਬਕਾ ਕੈਬਨਿਟ ਮੰਤਰੀ ਹਰਮੰਦਰ ਸਿੰਘ ਜੱਸੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਜਾ ਰਹੀ ਜਨ ਸਭਾ ਵਾਲੀ ਜਗ੍ਹਾ ਤੇ ਉਨ੍ਹਾਂ ਵੱਲੋਂ ਨਿਰੀਖਣ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਹੀ ਕੁਝ ਲੋਕਾਂ ਵੱਲੋਂ ਉਨ੍ਹਾਂ ਨਾਲ ਗਾਲੀ ਗਲੋਚ ਕੀਤੀ ਗਈ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਇਸ ਮੌਕੇ ਹਰਮੰਦਰ ਸਿੰਘ ਜੱਸੀ ਦੀ ਸਕਿਉਰਿਟੀ ਅਤੇ ਖੁਸ਼ਬਾਜ ਸਿੰਘ ਜਟਾਣਾ ਵਿਚਕਾਰ ਤਿੱਖੀ ਨੋਕ ਝੋਕ ਹੋਈ ਅਤੇ ਹਰਮੰਦਰ ਸਿੰਘ ਜੱਸੀ ਦੇ ਭਰਾ ਗੋਪਾਲ ਸਿੰਘ ਵੱਲੋਂ ਸ਼ਰ੍ਹੇਆਮ ਗਾਲ੍ਹਾਂ ਕੱਢੀਆਂ ਗਈਆਂ। ਹਰਮੰਦਰ ਸਿੰਘ ਜੱਸੀ ਨੇ ਕਿਹਾ ਕਿ ਸਾਨੂੰ ਸ਼ਰੇਆਮ ਗਾਲਾਂ ਕੱਢੀਆਂ ਗਈਆਂ ਹਨ।