ਗੁਰਦਾਸਪੁਰ 'ਚ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

By

Published : Jan 16, 2020, 7:02 PM IST

thumbnail
ਗੁਰਦਾਸਪੁਰ ਵਿਖੇ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ 'ਤੇ ਵਾਅਦਾਖਿਲਾਫ਼ੀ ਦੇ ਦੋਸ਼ ਲਗਾਏ। ਉਨ੍ਹਾਂ ਆਖਿਆ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ ਅਜੇ ਤੱਕ ਮੁਲਾਜ਼ਮਾਂ ਨੂੰ ਪੇ-ਕਮਿਸ਼ਨ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਡੀਏ ਦੀ ਕਿਸਤ ਜ਼ਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਸੂਬਾ ਸਰਕਾਰ ਨੇ ਚੋਣ ਮਨੋਰਥ ਪੱਤਰ ਦੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਤੇ ਨਾਂ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਇਸ ਕਾਰਨ ਮਜਬੂਰਨ ਧਰਨੇ ਲਗਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.