ਮੋਗੇ 'ਚ 40 ਸਮਾਰਟ ਸਕੂਲਾਂ ਦਾ ਮੁੱਖ ਮੰਤਰੀ ਵੱਲੋਂ ਉਦਘਾਟਨ, ਵਿਦਿਆਰਥੀਆਂ ਨੂੰ ਵੰਡੇ ਟੈਬਲੇਟ - CM captain inagurated 40 smart schools
🎬 Watch Now: Feature Video
ਮੋਗਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਵੱਖ-ਵੱਖ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਮੋਗਾ ਦੇ 40 ਹੋਰ ਸਰਕਾਰੀ ਸਕੂਲ ਸਮਾਰਟ ਬਣ ਗਏ ਹਨ। ਇਨ੍ਹਾਂ ਸਕੂਲਾਂ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਟੈਬਲੇਟ ਵੀ ਵੰਡੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਬਹੁਤ ਹੀ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਵਿਭਾਗ ਵੱਲੋਂ ਹਰੇਕ ਸਕੂਲ ਨੂੰ ਸਮਾਰਟ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਨਾਲ ਅਧਿਆਪਕਾਂ ਦੀ ਭਰਤੀ, ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਨਾਲ ਇੱਕ ਕ੍ਰਾਂਤੀਕਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।