ਐਨਆਰਐਚਐਮ ਮੁਲਾਜ਼ਮਾਂ ਵੱਲੋਂ ਸਮੂਹਿਕ ਤੌਰ ’ਤੇ ਅਸਤੀਫ਼ੇ ਦੇਣ ਦਾ ਕੀਤਾ ਐਲਾਨ - NRHM employees announce resignation
🎬 Watch Now: Feature Video
ਬਠਿੰਡਾ: ਸਿਹਤ ਵਿਭਾਗ ’ਚ ਪਿਛਲੇ ਲੰਮੇ ਸਮੇਂ ਤੋਂ ਕੰਟਰੈਕਟ ਬੇਸ ’ਤੇ ਕੰਮ ਕਰ ਰਹੇ ਐੱਨਐੱਚਆਰ ਮੁਲਾਜ਼ਮਾਂ ਵੱਲੋਂ ਸਮੂਹਿਕ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ ਗਿਆ। ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਕ ਰੈਂਕ ਇਕ ਤਨਖਾਹ ਦੀ ਮੰਗ ਕੀਤੀ ਜਾ ਰਹੀ ਹੈ ਪਰ ਪਿਛਲੇ ਦਿਨੀਂ ਸਰਕਾਰ ਵੱਲੋਂ ਪੰਦਰਾਂ ਪਰਸੈਂਟ ਦੇ ਮਾਮੂਲੀ ਵਾਧੇ ਨਾਲ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਗੌਰਤਲੱਬ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੇ ਅਸਤੀਫ਼ੇ ਦਿੱਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਲਈ ਕੋਰੋਨਾ ਮਹਾਂਮਾਰੀ ਖ਼ਿਲਾਫ਼ ਜੰਗ ਲੜਨਾ ਮੁਸ਼ਕਿਲ ਹੋ ਜਾਵੇਗਾ।