ਕਾਮੇਡੀਅਨ ਜਸਵਿੰਦਰ ਭੱਲਾ ਸ੍ਰੀ ਹਰਿਮੰਦਰ ਸਾਹਿਬ 'ਚ ਹੋਏ ਨਤਮਸਤਕ, ਕਿਸਾਨਾਂ ਲਈ ਕੀਤੀ ਅਰਦਾਸ - ਨਤਮਸਤਕ
🎬 Watch Now: Feature Video
ਅੰਮ੍ਰਿਤਸਰ: ਕਾਮੇਡੀਅਨ ਜਸਵਿੰਦਰ ਭੱਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਪ੍ਰੋਗਰਾਮ ਦੇ ਚੱਲਦੇ ਅੰਮ੍ਰਿਤਸਰ ਆਏ ਸਨ। ਉਹ ਜਦੋਂ ਵੀ ਗੁਰੂ ਨਗਰੀ ਆਉਂਦੇ ਹਨ ਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਬਿਨ੍ਹਾਂ ਵਾਪਿਸ ਨਹੀਂ ਜਾਂਦੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਦੇਸ਼ ’ਚ ਚਲ ਰਹੇ ਕਿਸਾਨੀ ਲਹਿਰ ਦੀ ਚੜ੍ਹਦੀ ਕਲਾ ਲਈ ਅਤੇ ਇਸ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਨੂੰ ਮੰਨ ਲਵੇ ਤੇ ਕਿਸਾਨ ਆਪਣੇ ਘਰਾਂ ਨੂੰ ਖੁਸ਼ੀ-ਖੁਸ਼ੀ ਵਾਪਸ ਆ ਜਾਣ।