ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਆਰੰਭ
ਗੁਰਦਾਸਪੁਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਉਪਰਾਲੇ ਸਦਕਾ ਗੁਰਮਿਤ ਸਮਾਗਮਾਂ ਦੀ ਆਰੰਭਤਾ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਕੀਤੀ ਗਈ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਨੂੰ ਵੱਗੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਜਿਸ ਦੀ ਸਮਾਪਤੀ 1 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਵੱਡੇ ਸਮਾਗਮ ਨਾਲ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਤਿਹਾਸਕ ਗੁਰੂ ਨਗਰੀ ਵਜੋਂ ਜਾਣੇ ਜਾਂਦੇ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਂਵੀ ਵਿਖੇ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 26 ਸਾਲ 9 ਮਹੀਨੇ 13 ਦਿਨ ਭਗਤੀ ਕੀਤੀ ਸੀ।