ਖਰੀਦੇ ਗਏ ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਅੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ - commision agents
🎬 Watch Now: Feature Video
ਰੂਪਨਗਰ: ਸ਼ਹਿਰ ਦੀ ਅਨਾਜ ਮੰਡੀ ਦੇ ਵਿੱਚ ਝੋਨੇ ਦੀ ਖਰੀਦ 27 ਸਤੰਬਰ ਤੋਂ ਲਗਾਤਾਰ ਜਾਰੀ ਹੈ। ਇਸ ਦੇ ਬਾਵਜੂਦ ਵੀ ਖਰੀਦੀ ਗਈ ਫਸਲ ਦੀ ਅਦਾਇਗੀ ਸਰਕਾਰ ਵੱਲੋਂ ਨਹੀਂ ਕੀਤੀ ਜਾ ਰਹੀ। ਇਸ ਕਾਰਨ ਆੜ੍ਹਤੀਏ ਅਤੇ ਕਿਸਾਨ ਪ੍ਰੇਸ਼ਾਨ ਵਿਖਾਈ ਦੇ ਰਹੇ ਹਨ। ਆੜ੍ਹਤੀਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਜਲਦ ਤੋਂ ਜਲਦ ਝੋਨੇ ਦੀ ਖਰੀਦੀ ਗਈ ਫਸਲ ਦੀ ਅਦਾਇਗੀ ਕਰੇ ਤਾਂ ਉਹ ਕਿਸਾਨਾਂ ਨੂੰ ਸਮੇਂ ਸਿਰ ਰਕਮ ਦੇ ਸਕਣ।