ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਕੰਪਿਊਟਰ ਅਧਿਆਪਕ ਯੂਨੀਅਨ
🎬 Watch Now: Feature Video
ਗੁਰਦਾਸਪੁਰ:ਜ਼ਿਲ੍ਹੇ ਦੇ ਗੁਰੂ ਨਾਨਕ ਪਾਰਕ ਵਿਖੇ ਕੰਪਿਊਟਰ ਅਧਿਆਪਕਾਂ ਨੇ ਮੀਟਿੰਗ ਕੀਤੀ। ਇਸ ਦੌਰਾਨ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਤੇ ਹੋਰਨਾਂ ਕਮੇਟੀ ਮੈਂਬਰਾਂ ਨੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਪਹਿਲਾਂ ਕਾਂਟਰੈਕਟ 'ਤੇ ਭਰਤੀ ਹੋਏ ਸਨ, ਪਰ ਸਾਲ 2011 'ਚ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਸੀ। 10 ਸਾਲ ਦਾ ਸਮਾਂ ਬੀਤ ਜਾਣ ਮਗਰੋਂ ਵੀ ਉਨ੍ਹਾਂ 'ਤੇ ਪੰਜਾਬ ਸਿਵਲ ਸਰਵਿਸਜ਼ ਰੂਲਜ਼ ਲਾਗੂ ਨਹੀਂ ਕੀਤੇ ਗਏ। ਇਸ ਕਾਰਨ ਉਹ ਸਰਕਾਰੀ ਸਹੂਲਤਾਂ ਤੋਂ ਵੀ ਵਾਂਝੇ ਹਨ। ਇਨ੍ਹਾਂ ਅਧਿਆਪਕਾਂ ਨੂੰ ਏਸੀਪੀ ਸਣੇ ਹੋਰਨਾਂ ਕਈ ਸਰਕਾਰੀ ਲਾਭ ਨਹੀਂ ਮਿਲ ਰਹੇ।ਕੰਪਿਊਟਰ ਅਧਿਆਪਕਾਂ ਨੇ ਮੰਗਾਂ ਨਾ ਮਨੇ ਜਾਣ 'ਤੇ ਸਿੱਖਿਆ ਮੰਤਰੀ ਦੇ ਹਲਕੇ 'ਚ ਵਿਸ਼ਾਲ ਰੋਸ ਰੈਲੀ ਕੱਢਣ ਦਾ ਐਲਾਨ ਕੀਤਾ ਹੈ।