ਕਾਮਰੇਡ ਜਤਿੰਦਰ ਪਾਲ ਰਾਣਾ ਨੂੰ ਬਣਾਇਆ ਜਗਰਾਓ ਨਗਰ ਕੌਂਸਲ ਦਾ ਪ੍ਰਧਾਨ - ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਨਿਯੁਕਤੀ
🎬 Watch Now: Feature Video
ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੇ ਜਗਰਾਓ ਨਗਰ ਨਿਗਮ ਦੇ ਸੰਘਰਸ਼ ਤੋਂ ਬਾਅਦ ਪ੍ਰਧਾਨ ਅਤੇ ਵਾਇਸ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ। ਦੱਸ ਦਈਏ ਕਿ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਨਿਯੁਕਤੀ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸ਼ਾਂਤੀਪੂਰਵਕ ਖਤਮ ਹੋਇਆ। ਚੋਣ ਤੋਂ ਪਹਿਲਾਂ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਕਾਮਰੇਡ ਜਤਿੰਦਰ ਪਾਲ ਰਾਣਾ ਨੂੰ ਨਗਰ ਨਿਗਮ ਦੇ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਗਈ, ਜਦਕਿ ਕੌਂਸਲਰ ਮੈਡਮ ਅਨੀਤਾ ਸਭਰਵਾਲ ਨੂੰ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਦੌਰਾਨ ਨਵੇਂ ਬਣੇ ਪ੍ਰਧਾਨ ਨੇ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਕੰਮਾਂ ਨੂੰ ਪੂਰੇ ਇਮਾਨਦਾਰੀ ਨਾਲ ਪੂਰਾ ਕਰਨਗੇ।