'ਕਿਸਾਨਾਂ ਦਾ ਮਿਸ਼ਨ ਯੂ.ਪੀ ਰੋਕਣ ਲਈ ਕੀਤਾ ਲਾਠੀਚਾਰਜ' - ਕਾਰਵਾਈਆਂ ਤੋਂ ਨਹੀਂ ਡਰਨਗੇ
🎬 Watch Now: Feature Video
ਬਠਿੰਡਾ: ਕਰਨਾਲ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ਼ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਭ ਯੂ ਪੀ ਦੀ ਮਹਾਪੰਚਾਇਤ ਤੋਂ ਪਹਿਲਾਂ ਕਿਸਾਨਾਂ ‘ਤੇ ਦਬਾਅ ਬਣਾਉਣ ਦੀ ਨੀਤੀ ਤਹਿਤ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਇਸ ਤਰ੍ਹਾਂ ਦੀਆਂ ਕਾਰਵਾਈਆਂ ਤੋਂ ਨਹੀਂ ਡਰਨਗੇ ਅਤੇ ਉਹ ਹਰ ਹਾਲਤ ਵਿੱਚ ਯੂ ਪੀ ਦੀ ਮਹਾਪੰਚਾਇਤ ਹਿੱਸਾ ਲੈਣਗੇ। ਇਸ ਮੌਕੇ ਕਿਸਾਨਾਂ ਆਗੂ ਨੇ ਭਾਜਪਾ ਤੇ ਵਰ੍ਹਦਿਆਂ ਕਿਹਾ ਕਿ ਜਿੰਨ੍ਹਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉੁਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਸਾਨ ਭਾਜਪਾ ਆਗੂਆਂ ਨੂੰ ਪਿੰਡਾਂ ਦੇ ਵਿੱਚ ਨਹੀਂ ਵੜਨ ਦੇਣਗੇ।