ਕੋਵਿਡ ਦੀ ਵੈਕਸੀਨੇਸ਼ਨ ਨੂੰ ਲੈ ਕੇ ਜਾਗਰੂਕਤਾ ਸੈਮੀਨਾਰ - ਕੋਵਿਡ ਦੀ ਵੈਕਸੀਨੇਸ਼ਨ
🎬 Watch Now: Feature Video
ਬਠਿੰਡਾ: ਕੋਰੋਨਾ ਮਹਾਂਮਾਰੀ ਨੇ ਪੂਰੇ ਸੰਸਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ, ਬੇਸ਼ੱਕ ਇਸ ਦੇ ਮਰੀਜ਼ਾਂ ਦੀ ਗਿਣਤੀ ਪਹਿਲਾਂ ਨਾਲੋਂ ਘਟ ਰਹੀ ਹੈ ਅਤੇ ਮਰੀਜ਼ ਜੋ ਕਿ ਪੌਜ਼ੀਟਿਵ ਹਨ ਜਲਦ ਰਿਕਵਰ ਹੋ ਰਹੇ ਹਨ। ਭਾਰਤ ਸਰਕਾਰ ਵੱਲੋਂ ਕੋਵਿਡ ਦੀ ਵੈਕਸੀਨੇਸ਼ਨ ਕੁਝ ਹੀ ਦਿਨਾਂ ਵਿੱਚ ਸ਼ੁਰੂ ਕਰਨ ਜਾ ਰਹੀ ਹੈ। ਵੈਕਸੀਨ ਨੂੰ ਕਿਵੇਂ ਲਗਾਇਆ ਜਾਵੇਗਾ ਜਾਂ ਲਗਵਾਉਣ ਵਾਸਤੇ ਕਿਹੜੀ-ਕਿਹੜੀ ਚੀਜ਼ ਦੀ ਲੋੜ ਪਵੇਗੀ ਇਸ ਉਤੇ ਇੱਕ ਟ੍ਰਾਇਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਫ਼ਿਲਹਾਲ ਦੋ ਕੰਪਨੀਆਂ ਦੀ ਵੈਕਸੀਨ ਨੂੰ ਭਾਰਤ ਸਰਕਾਰ ਨੇ ਪ੍ਰਵਾਨਗੀ ਦੇ ਦਿੱਤੀ ਹੈ। ਕੋਰੋਨਾ ਦੀ ਵੈਕਸੀਨੇਸ਼ਨ ਪੂਰੀ ਤਰੀਕੇ ਨਾਲ ਮੁਫ਼ਤ ਹੋਵੇਗੀ, ਸਿਹਤ ਵਿਭਾਗ ਦੇ ਸੂਤਰਾਂ ਦੀ ਮੰਨੀਏ ਤਾਂ ਪਹਿਲਾਂ ਵੈਕਸੀਨੇਸ਼ਨ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਲੱਗੇਗੀ ਉਸ ਤੋਂ ਬਾਅਦ ਸਿਹਤ ਕਰਮਚਾਰੀਆਂ ਨੂੰ ਇਹ ਵੈਕਸੀਨ ਲਗਾਈ ਜਾਵੇਗੀ।