ਦਿੱਲੀ ਵਿੱਚ BJP ਨੂੰ ਹਰਾਉਣ 'ਚ ਕਾਮਯਾਬ ਹੋਈ ਕਾਂਗਰਸ ਅਤੇ ਆਮ ਆਦਮੀ ਪਾਰਟੀ: ਚੰਨੀ - ਦਿੱਲੀ ਵਿਧਾਨ ਸਭਾ ਚੋਣਾਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6039787-thumbnail-3x2-cheema3.jpg)
ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਅਤੇ ਭਾਜਪਾ ਤੇ ਕਾਂਗਰਸ ਪਾਰਟੀ ਦੀ ਹੋਈ ਹਾਰ ਦੇ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਨੂੰ ਹਰਾਉਣਾ ਮੁੱਖ ਮਕਸਦ ਸੀ, ਕਿਉਂਕਿ ਭਾਜਪਾ ਸਰਕਾਰ ਦੇਸ਼ ਵਿੱਚ ਨਫ਼ਰਤ ਦੇ ਬੀਜ ਪੈਦਾ ਕਰ ਰਹੀ ਹੈ ਅਤੇ ਦੇਸ਼ ਵਿੱਚ ਮਾੜਾ ਪ੍ਰਭਾਵ ਤੇ ਨਫਰਤ ਫੈਲਾ ਕੇ ਆਪਣਾ ਰਾਜ ਕਾਇਮ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਮੁੱਖ ਚੈਲੰਜ ਭਾਜਪਾ ਨੂੰ ਹਰਾਉਣਾ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਕਾਮਯਾਬ ਹੋਈ ਹੈ।