ਲੁਧਿਆਣਾ ਦੇ ਹਲਕਾ ਦੱਖਣੀ ਤੋਂ ਈਸ਼ਵਰਜੋਤ ਚੀਮਾ ਨੂੰ ਕਾਂਗਰਸ ਨੇ ਐਲਾਨਿਆ ਉਮੀਦਵਾਰ - Congress Candidate In Ludhiana South
🎬 Watch Now: Feature Video
ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਲੁਧਿਆਣਾ ਦੇ ਹਲਕਾ ਦੱਖਣੀ ਤੋਂ ਕਾਂਗਰਸ ਨੇ ਈਸ਼ਵਰਜੋਤ ਚੀਮਾ ਨੂੰ ਉਮੀਦਵਾਰ ਐਲਾਨਿਆ ਹੈ। ਸਮਰਥਕਾਂ ਨੇ ਢੋਲ ਵਜਾ ਭੰਗੜਾ ਪਾ ਕੇ ਖੁਸ਼ੀ ਮਨਾਈ। ਇਸ਼ਵਰਜੋਤ ਚੀਮਾ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਮੁੱਦੇ ਉੱਤੇ ਚੋਣ ਲੜੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ਼ਵਰਜੋਤ ਚੀਮਾ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ। ਉਥੇ ਹੀ ਕਿਹਾ ਕਿ ਮੌਜੂਦਾ ਵਿਧਾਇਕ ਵੱਲੋਂ ਵਿਕਾਸ ਕਾਰਜ ਨਾ ਕਰਵਾਏ ਜਾਣ ਕਾਰਨ ਉਨ੍ਹਾਂ ਦਾ ਹਲਕਾ ਕਾਫ਼ੀ ਪਿਛੜ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਹਲਕੇ ਦੇ ਕਾਫੀ ਦਾਅਵੇਦਾਰ ਸਨ, ਪਰ ਟਿਕਟ ਇੱਕ ਨੂੰ ਹੀ ਮਿਲਦੀ ਹੈ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ।