Inflation: ਮਹਿੰਗਾਈ ਨੂੰ ਲੈਕੇ ਕਾਂਗਰਸ ਨੇ ਘੇਰੀ ਮੋਦੀ ਸਰਕਾਰ
🎬 Watch Now: Feature Video
ਲੁਧਿਆਣਾ: ਦੇਸ਼ ‘ਚ ਵਧ ਰਹੀਆਂ ਤੇਲ ਕੀਮਤਾਂ (Oil prices) ਨੂੰ ਲੈਕੇ ਲੋਕਾਂ ‘ਚ ਮੋਦੀ ਸਰਕਾਰ (Modi government) ਖਿਲਾਫ਼ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਕਾਂਗਰਸ ਵੱਲੋਂ ਤੇਲ ਕੀਮਤਾਂ ਦੇ ਵਿਰੋਧ ਦੇ ਵਿੱਚ ਪੂਰੇ ਦੇਸ਼ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਹੀ ਲੁਧਿਆਣਾ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਕਾਂਗਰਸ ਆਗੂਆਂ ਤੇ ਵਰਕਰਾਂ ਦੇ ਵੱਲੋਂ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਤੇ ਵਰ੍ਹਦਿਆਂ ਕਿਹਾ ਕਿ ਦਿਨ ਬ ਦਿਨ ਮਹਿੰਗਾਈ ਵਧ ਰਹੀ ਹੈ ਪਰ ਮੋਦੀ ਸਰਕਾਰ ਲੋਕਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਰਕੇ ਆਮ ਲੋਕਾਂ ਦਾ ਕਚੂਬਰ ਨਿਕਲ ਰਿਹਾ ਹੈ।