Congress Clash:ਸਰਕਾਰ ਕੋਰੋਨਾ ਨਾਲ ਲੜਨ ਦੀ ਥਾਂ ਕੁਰਸੀ ਲਈ ਲੜ ਰਹੀ: ਆਪ ਆਗੂ - ਕੋਰੋਨਾ ਮਹਾਂਮਾਰੀ
🎬 Watch Now: Feature Video
ਹੁਸ਼ਿਆਰਪੁਰ: ਕਾਂਗਰਸ 'ਚ ਚੱਲ ਰਹੀ ਕਾਟੋ ਕਲੇਸ਼ ਨੂੰ ਲੈਕੇ ਆਪ ਆਗੂ ਡਾ. ਹਰਮਿੰਦਰ ਸਿੰਘ ਬਖਸ਼ੀ ਵਲੋਂ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਮਹਾਂਮਾਰੀ ਦਾ ਸਮਾਂ ਹੈ ਅਤੇ ਸਰਕਾਰ ਕੁਰਸੀ ਬਚਾਉਣ ਲਈ ਲੜ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਮਹਾਂਮਾਰੀ ਨੂੰ ਲੈਕੇ ਲੋਕਾਂ ਦੀ ਮਦਦ ਕੀਤੀ ਜਾਵੇ, ਪਰ ਕਾਂਗਰਸ ਆਪਣਾ ਭਵਿੱਖ ਬਚਾਉਣ ਲਈ ਦਿੱਲੀ ਹਾਈਕਮਾਨ ਨਾਲ ਮੀਟਿੰਗਾਂ ਕਰਨ 'ਚ ਲੱਗੀ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਸੂਬੇ ਦੇ ਕਈ ਗੰਭੀਰ ਮੁੱਦਿਆਂ 'ਤੇ ਸਰਕਾਰ ਨੂੰ ਕਦਮ ਚੁੱਕਣੇ ਚਾਹੀਦੇ ਸੀ। ਆਪ ਆਗੂ ਦਾ ਕਹਿਣਾ ਕਿ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ।