ਕਾਂਗਰਸ ਦੀ ਕਾਟੋ ਕਲੇਸ ਜੱਗ ਜਾਹਿਰ- ਆਪ ਆਗੂ - ਝੂਠੀਆਂ ਸਹੁੰਆਂ
🎬 Watch Now: Feature Video
ਗੜ੍ਹਸ਼ੰਕਰ: ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਵਲੋਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਦੀ ਫੁੱਟ ਜੱਗ ਜਾਹਿਰ ਹੋ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਦੇ ਲੋਕਾਂ ਵਲੋਂ ਕਾਂਗਰਸ ਅਤੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਨਕਾਰਿਆ ਜਾ ਚੁੱਕਾ ਹੈ। ਉਨ੍ਹਾਂ ਦਾ ਕਹਿਣਾ ਕਿ ਸੂਬੇ ਦੇ ਲੋਕਾਂ ਤੀਜੇ ਬਦਲ ਵਜੋਂ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਸਰਕਾਰ ਵਲੋਂ ਸੱਤਾ ਤੋਂ ਪਹਿਲਾਂ ਝੂਠੀਆਂ ਸਹੁੰਆਂ ਖਾਦੀਆਂ ਸੀ, ਜਿਸਦਾ ਨਤੀਜ਼ਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ 'ਆਪ' ਦੀ ਸਰਕਾਰ ਬਣਨ 'ਤੇ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।