ਕਾਂਗਰਸ ਨੂੰ ਵੱਡਾ ਝਕਟਾ, ਸੈਕੜੇ ਟਕਸਾਲੀ ਕਾਂਗਰਸੀ ਪਰਿਵਾਰ ਅਕਾਲੀ ਦਲ ‘ਚ ਸ਼ਾਮਲ - Congress families joined the Akali Dal
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13979851-976-13979851-1640174461101.jpg)
ਫ਼ਿਰੋਜ਼ਪੁਰ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Assembly Elections) ਤੋਂ ਪਹਿਲਾਂ ਇੱਕ ਪਾਸੇ ਜਿੱਥੇ ਸਿਆਸੀ ਲੀਡਰਾਂ ਵੱਲੋਂ ਦਲ ਬਦਲੇ ਜਾ ਰਹੇ ਹਨ ਉੱਥੇ ਹੀ ਉਨ੍ਹਾਂ ਦੇ ਸਮਰਥਕ ਵੀ ਆਪੋ-ਆਪਣੇ ਦਲ ਬਦਲ ਰਹੇ ਹਨ। ਜਿਸ ਦੀ ਤਾਜ਼ਾ ਮਿਸਾਇਲ ਹਲਕਾ ਗੁਰੂਹਰਸਹਾਏ ਦੇ ਪਿੰਡ ਸ਼ਾਮ ਸਿੰਂਘ ਵਾਲਾ (Sham Singh Wala village of Guruharsahai constituency) ਤੋਂ ਵੇਖਣ ਨੂੰ ਮਿਲੀ ਹੈ। ਇੱਥੇ ਦਰਜਨਾਂ ਹੀ ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਹਲਕੇ ਦੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ (Akali-BSP joint candidate) ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹਲਕੇ ਵਿੱਚ ਹੋਰ ਮਜ਼ਬੂਰ ਹੋਵੇਗੀ।