ਕਾਂਗਰਸ ਨੂੰ ਵੱਡਾ ਝਟਕਾ - Congress family joins Akali Dal
🎬 Watch Now: Feature Video
ਫ਼ਿਰੋਜ਼ਪੁਰ: ਵਿਧਾਨ ਸਭਾ ਚੋਣਾ (Assembly elections) ਦਾ ਸਮਾਂ ਜਿਵੇਂ ਜਿਵੇਂ ਨਜ਼ਦੀਕ ਆ ਰਿਹਾ ਹੈ, ਉਵੇਂ-ਉਵੇਂ ਸਿਆਸੀ ਗਲਿਆਰਿਆਂ ਵਿੱਚ ਉਥਲ-ਪੁਥਲ ਹੋ ਰਹੀ ਹੈ ਅਤੇ ਅਜਿਹੇ ਵਿੱਚ ਪਾਰਟੀਆਂ ਵਿੱਚ ਅਦਲ-ਬਦਲ ਵੀ ਹੋ ਰਿਹਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਦੀ ਅਗਵਾਈ ਵਿੱਚ 2 ਮੌਜੂਦਾ ਕਾਂਗਰਸੀ ਸਰਪੰਚ (Congress Sarpanch) ਅਤੇ ਇੱਕ ਮੌਜੂਦਾ ਕਾਂਗਰਸੀ ਪੰਚਾਇਤ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਈ ਹੈ। ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋਣ ‘ਤੇ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਵੱਲੋਂ ਇਨ੍ਹਾਂ ਲੋਕਾਂ ਦਾ ਸਵਾਗਤ ਕੀਤਾ ਗਿਆ ਹੈ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਉਹ ਕਾਂਗਰਸ ਦੀਆਂ ਮਾੜੀਆ ਨੀਤੀਆ ਤੋਂ ਦੁੱਖੀ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।