ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਮੀਤ ਹੇਅਰ (MLA Meet Hair) ਨੇ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧੇ ਹਨ, ਉਨ੍ਹਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਤੋਂ ਦੁੱਖੀ ਲੋਕਾਂ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਤੋਂ ਕਾਫ਼ੀ ਉਮੀਦ ਸੀ, ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਪਹਿਲਾਂ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਲੋਕਾਂ ਨੂੰ ਰਾਹਤ ਲਈ ਕੋਈ ਵੀ ਐਲਾਨ ਨਹੀਂ ਕੀਤਾ। ਇਸ ਮੌਕੇ ਉਨ੍ਹਾਂ ਨੇ ਬਿਜਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਦਿਆ ਕਿਹਾ ਕਿ ਨਵੇਂ ਮੁੱਖ ਮੰਤਰੀ ਚੰਨੀ ਵੱਲੋਂ ਵੀ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਲੁੱਟਣ ‘ਤੇ ਲੱਗੀ ਹੋਈ ਹੈ।