ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ: ਕਾਕਾ ਰਣਦੀਪ ਸਿੰਘ - Randeep Singh
🎬 Watch Now: Feature Video
ਫਤਹਿਗੜ੍ਹ ਸਾਹਿਬ: ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਅੱਜ ਡਾ ਭੀਮ ਰਾਓ ਅੰਬੇਡਕਰ ਬੱਸ ਅੱਡੇ ਤੋਂ ਚੰਡੀਗੜ੍ਹ ਰੂਟ ਲਈ ਸਰਕਾਰੀ ਬੱਸ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਚਾਲੀ ਰੁਪਏ ਪ੍ਰਤੀ ਕੁਇੰਟਲ ਕਣਕ ਦਾ ਸਮਰਥਨ ਮੁੱਲ ਵਧਾਇਆ ਗਿਆ ਹੈ ਬਹੁਤ ਹੀ ਘੱਟ ਹੈ। ਕਿਸਾਨਾਂ ਨੂੰ ਕੁਝ ਰਾਹਤ ਦੇਣ ਲਈ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਰਾਜਨੀਤਕ ਪਾਰਟੀਆਂ ਦੀਆਂ ਰੈਲੀਆਂ ਤੇ ਲਗਾਈ ਗਈ ਰੋਕ ਬਾਰੇ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਚੰਗਾ ਫ਼ੈਸਲਾ ਹੈ। ਸਾਰੀਆਂ ਹੀ ਰਾਜਨੀਤਕ ਪਾਰਟੀਆਂ ਨੂੰ ਇਹ ਫ਼ੈਸਲਾ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਹਮੇਸ਼ਾ ਲਈ ਕਿਸਾਨਾਂ ਦੇ ਨਾਲ ਖੜ੍ਹੀ ਹੈ। ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਕਾਂਗਰਸ ਕਿਸਾਨਾਂ ਦਾ ਸਾਥ ਦੇਵੇਗੀ।