ਅਗਾਮੀ ਚੋਣਾਂ 'ਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ- ਕਾਕਾ ਰਣਦੀਪ ਸਿੰਘ - ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12136683-934-12136683-1623733601254.jpg)
ਸ੍ਰੀ ਫ਼ਤਹਿਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਜ ਸੇਵੀ ਸੰਸਥਾਵਾਂ ਵੀ ਮਦਦ ਲਈ ਅੱਗੇ ਆ ਰਹੀਆਂ ਹਨ। ਜਿਸ ਦੇ ਚੱਲਦਿਆਂ ਗੁਰਦਰਸ਼ਨ ਸਿੰਘ ਨਾਭਾ ਫਾਊਂਡੇਸ਼ਨ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਦੇ ਸਹਿਯੋਗ ਨਾਲ ਅਮਲੋਹ ਦੇ ਸਿਵਲ ਹਸਪਤਾਲ ਨੂੰ 10 ਆਕਸੀਜਨ ਕੰਸਨਟਰੇਟਰ ਦਿੱਤੇ ਗਏ। ਇਸ ਮੌਕੇ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਵੀ ਮੌਕੇ 'ਤੇ ਮੌਜੂਦ ਰਹੇ। ਇਸ ਮੌਕੇ ਜਿਥੇ ਵਿਧਾਇਕ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ , ਉਥੇ ਹੀ ਵੈਕਸੀਨੇਸ਼ਨ ਲਈ ਵੀ ਲੋਕਾਂ ਨੂੰ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨਸਭਾ ਚੋਣਾਂ 'ਚ ਮੁੜ ਸੂਬੇ 'ਚ ਕਾਂਗਰਸ ਦੀ ਸਰਕਾਰ ਹੀ ਬਣੇਗੀ।