'2022 'ਚ ਮੁੜ ਪੰਜਾਬ 'ਚ ਬਣੇਗੀ ਕਾਂਗਰਸ ਦੀ ਸਰਕਾਰ' - ਕਾਂਗਰਸ ਦੀ ਸਰਕਾਰ
🎬 Watch Now: Feature Video
ਚੰਡੀਗੜ੍ਹ: ਇਲੈਕਸ਼ਨ ਕਮਿਸ਼ਨ ਦੀ ਪ੍ਰੈਸ ਕਾਨਫਰੰਸ (Election Commission Press Conference) ਤੋਂ ਪਹਿਲਾਂ ਮੀਡੀਆ ਨਾਲ ਰੂਬਰੂ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of the Punjab Vidhan Sabha) ਕੇ.ਪੀ. ਸਿੰਘ ਰਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ (2022 Punjab Assembly Election) ਨੂੰ ਲੈਕੇ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਚੰਗੇ ਕੰਮ ਕੀਤੇ ਹਨ, ਜਿਸ ਤੋਂ ਖੁਸ਼ ਪੰਜਾਬ ਦੇ ਵੋਟਰ ਇਸ ਵਾਰ ਫਿਰ ਮੁੜ ਤੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆ ‘ਤੇ ਤੰਜ ਕਸਦੇ ਕਿਹਾ ਕਿ ਕਾਂਗਰਸ ਤੋਂ ਇਲਾਵਾ ਪੰਜਾਬ ਵਿੱਚ ਕਿਸੇ ਵੀ ਸਿਆਸੀ ਪਾਰਟੀ ਦਾ ਕੋਈ ਵਜੂਦ ਨਹੀਂ ਹੈ।
Last Updated : Jan 8, 2022, 4:53 PM IST