ਤਲਵੰਡੀ ਸਾਬੋ: ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਸਥਾਨਕ ਭਗਤ ਧੰਨਾ ਜੱਟ ਧਰਮਸ਼ਾਲਾ ‘ਚ ਜਨ ਸਭਾ ਕੀਤੀ ਜਾ ਰਹੀ ਸੀ। ਇਸ ਦੌਰਾਨ ਜਟਾਣਾ ਨਾਲ ਆਏ ਇੱਕ ਨਾਮੀ ਕਾਂਗਰਸੀ ਆਗੂ ਦੇ ਨਿੱਜੀ ਗੰਨਮੈਨ (Gunman) ਦੀ ਬੰਦੂਖ ਵਿੱਚੋਂ ਅਚਾਨਕ ਗੋਲੀ ਚੱਲ ਗਈ। ਜਿਸ ਕਾਰਨ 2 ਵਿਅਕਤੀ ਜ਼ਖ਼ਮੀ (Injured) ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਨੂੰ ਬਠਿੰਡਾ ਅਤੇ ਇੱਕ ਨੂੰ ਤਲਵੰਡੀ ਸਾਬੋ ਦੇ ਹਸਪਤਾਲਾਂ (Hospitals) ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਹੈਰਾਨੀ ਦੀ ਗੱਲ ਇਹ ਰਹੀ, ਕਿ ਜ਼ਖ਼ਮੀਆਂ ਨੇ ਪੱਤਰਕਾਰਾਂ ਨੂੰ ਆਪਣੀਆਂ ਤਸਵੀਰਾਂ ਖਿੱਚਣ ਤੋਂ ਮਨ੍ਹਾ ਕਰ ਦਿੱਤਾ। ਓਧਰ ਡੀ.ਐੱਸ.ਪੀ. ਤਲਵੰਡੀ ਸਾਬੋ ਜਸਮੀਤ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।