ਜਲੰਧਰ: ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਕਾਂਗਰਸੀ ਆਗੂਆਂ ਨੇ ਕੀਤਾ ਪ੍ਰਦਰਸ਼ਨ - petrol and deasel price
🎬 Watch Now: Feature Video
ਜਲੰਧਰ: ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਸੋਮਵਾਰ ਨੂੰ ਜਲੰਧਰ 'ਚ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਧਰਨਾ ਦਿੱਤਾ। ਇਹ ਧਰਨਾ ਕਾਂਗਰਸੀ ਸਾਂਸਦ ਚੌਧਰੀ ਸੰਤੋਖ ਸਿੰਘ ਦੀ ਅਗਵਾਈ 'ਚ ਦਿੱਤਾ ਗਿਆ। ਸੰਤੋਖ ਸਿੰਘ ਨੇ ਕਿਹਾ ਕਿ ਇੱਕ ਪਾਸੇ ਕੋਰੋਨਾ ਕਰਕੇ ਲੋਕ ਆਪਣੇ ਕਾਰੋਬਾਰਾਂ ਤੋਂ ਬੇਹੱਦ ਪ੍ਰੇਸ਼ਾਨ ਹਨ ਤੇ ਦੂਜੇ ਪਾਸੇ ਕੇਂਦਰ ਸਰਕਾਰ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ।