ਪਠਾਨਕੋਟ: ਕਾਂਗਰਸੀ ਲੀਡਰਾਂ ਨੇ ਮੋਦੀ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਪਠਾਨਕੋਟ: ਕੇਂਦਰ ਸਰਕਾਰ ਵੱਲੋਂ ਵਧਾਏ ਜਾ ਰਹੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਹਲਕਾ ਭੋਆ ਦੇ ਵਿੱਚ ਕਾਂਗਰਸੀ ਲੀਡਰਾਂ ਨੇ ਮੋਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸੀ ਵਰਕਰਾਂ ਨੇ ਕਿਹਾ ਕਿ ਮੋਦੀ ਸਰਕਾਰ ਜਦੋਂ ਤੋਂ ਕੇਂਦਰ ਵਿੱਚ ਆਈ ਹੈ ਉਹ ਆਮ ਆਦਮੀ ਦਾ ਖੂਨ ਚੂਸ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਹਾਲਾਤ ਪਹਿਲਾਂ ਹੀ ਬਹੁਤ ਮਾੜੇ ਹਨ ਅਤੇ ਹੁਣ ਝੋਨੇ ਦਾ ਸੀਜ਼ਨ ਵਿੱਚ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਾ ਕੇ ਕਿਸਾਨਾਂ 'ਤੇ ਮਹਿੰਗਾਈ ਦਾ ਹੋਰ ਬੋਝ ਪਾ ਦਿੱਤਾ ਹੈ।