ਕਾਂਗਰਸ ਬਣੀ ਧਰਨਿਆਂ ਦੀ ਸਰਕਾਰ: ਪ੍ਰੋ. ਚੰਦੂਮਾਜਰਾ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
🎬 Watch Now: Feature Video
ਪਟਿਆਲਾ: ਅਕਾਲੀ ਆਗੂ (Akali leaders) ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra) ਨੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨਾ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ (Congress) ਦੇ ਸਮੇਂ ਪੰਜਾਬ ਦਾ ਹਰ ਵਿਅਕਤੀ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਦਾ ਆਪਣਾ ਘਰ ਤੇ ਆਪਣਾ ਸ਼ਹਿਰ ਪ੍ਰਦਰਸ਼ਨਕਾਰੀਆਂ ਦੇ ਨਾਲ ਘਿਰਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ (CM Captain) ‘ਤੇ ਪੰਜਾਬੀਆਂ ਨਾਲ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਜੋ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ। ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।