CAA 'ਤੇ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ: ਹਰਸਿਮਰਤ ਬਾਦਲ - ਨਾਗਰਿਕਤਾ ਸੋਧ ਐਕਟ ਅਤੇ ਐੱਨਆਰਸੀ
🎬 Watch Now: Feature Video
ਦੇਸ਼ ਦੇ ਕਈ ਹਿੱਸਿਆਂ ਵਿੱਚ ਨਾਗਰਿਕਤਾ ਸੋਧ ਐਕਟ ਅਤੇ ਐੱਨਆਰਸੀ ਅਤੇ ਐਨਪੀਆਰ ਦਾ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਵਿਰੋਧਤਾ ਦਾ ਕਾਰਨ ਕਾਂਗਰਸ ਪਾਰਟੀ ਨੂੰ ਦੱਸਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਨਾਗਰਿਕਤਾ ਸੋਧ ਐਕਟ ਦੇ ਪ੍ਰਤੀ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਜਦੋਂ ਕਿ ਨਾਗਰਿਕਤਾ ਸੋਧ ਐਕਟ ਨਾਗਰਿਕਤਾ ਖੋਹਣ ਲਈ ਨਹੀਂ ਹੈ ਸਗੋਂ ਨਾਗਰਿਕਤਾ ਦੇਣ ਲਈ ਹੈ। ਹਰਸਿਮਰਤ ਕੌਰ ਬਾਦਲ ਨੇ ਕੈਪਟਨ ਸਰਕਾਰ ਤੋਂ ਹੀ ਪੁੱਛਿਆ ਹੈ ਕਿ ਜੋ ਹਜ਼ਾਰਾਂ ਸਿੱਖ ਅਫਗਾਨਿਸਤਾਨ ਤੋਂ ਆ ਕੇ ਭਾਰਤ ਦੇਸ਼ ਵਿਚ ਰਹਿ ਰਹੇ ਹਨ, ਜਿਨ੍ਹਾਂ ਕੋਲ ਨਾਗਰਿਕਤਾ ਹੋਣ ਨਾ ਹੋਣ ਕਰਕੇ ਬੱਚੇ ਸਕੂਲ ਵਿੱਚ ਨਹੀਂ ਜਾ ਸਕਦੇ ਹਨ ਨਾ ਹੀ ਘਰ ਬਣਾ ਸਕਦੇ ਹਨ, ਜਿਸ ਵਿੱਚ ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ ਸ਼ਹਿਰਾਂ ਵਿੱਚ ਵੀ ਕਈ ਅਜਿਹੇ ਸਿੱਖ ਮੌਜੂਦ ਹਨ ਕੀ ਕਾਂਗਰਸ ਸਰਕਾਰ ਨਹੀਂ ਚਾਹੁੰਦੀ ਕਿ ਉਨ੍ਹਾਂ ਨੂੰ ਨਾਗਰਿਕਤਾ ਮਿਲੇ।