ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਇਹ... - ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ
🎬 Watch Now: Feature Video
ਚੰਡੀਗੜ੍ਹ: ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੋ ਦਿਨੀਂ ਦੌਰੇ ’ਤੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਅਜੇ ਵੀ ਲੋਕਾਂ ਨੂੰ ਕੈਪਟਨ ਸਰਕਾਰ ’ਤੇ ਪੂਰੀਆਂ ਉਮੀਦਾਂ ਹਨ ਪਰ ਉਨ੍ਹਾਂ ਉਮੀਦਾਂ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਹਰੀਸ਼ ਰਾਵਤ ਕੋਲ ਆਪਣੀ ਗੱਲ ਰੱਖ ਦਿੱਤੀ ਹੈ। ਇਸ ਤੋਂ ਇਲਾਵਾ ਵਿਧਾਇਕ ਨੇ ਕਿਹਾ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਅਜੇ ਤੱਕ ਵੀ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਲੋਕਾਂ ਵਿੱਚ ਰੋਸ ਬਣਿਆ ਹੋਇਆ ਹੈ।