ਪਟਿਆਲਾ 'ਚ ਕਾਂਗਰਸ ਵਿਧਾਇਕ ਨੇ ਆਪਣੀ ਹੀ ਸਰਕਾਰ ਨੂੰ ਘੇਰਿਆ - ਐਮਐਲਏ ਨਿਰਮਲ ਸਿੰਘ ਸ਼ੁਤਰਾਣਾ
🎬 Watch Now: Feature Video
ਪਟਿਆਲਾ ਦੇ ਸ਼ੁਤਰਾਣਾ ਦੇ ਐਮਐਲਏ ਨਿਰਮਲ ਸਿੰਘ ਸ਼ੁਤਰਾਣਾ ਵੱਲੋਂ ਆਪਣੀ ਹੀ ਸਰਕਾਰ 'ਤੇ ਨਿਸ਼ਾਨੇ ਵਿਨ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਸਰਕਾਰ ਉਨ੍ਹਾਂ ਦੇ ਹਲਕੇ ਦਾ ਵਿਕਾਸ ਨਹੀਂ ਕਰ ਰਹੇ ਹਨ। ਨਿਰਮਲ ਸਿੰਘ ਨੇ ਕਿਹਾ ਕਿ ਲੋਕ ਉਨ੍ਹਾਂ ਨੂੰ ਘੇਰ ਕੇ ਪੁੱਛਦੇ ਹਨ ਕਿ ਉਨ੍ਹਾਂ ਦੇ ਹਲਕੇ ਦਾ ਵਿਕਾਸ ਕਿਉ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਕਈ ਦਫ਼ਾ ਅਫ਼ਸਰਾਂ ਨਾਲ ਇਸ ਬਾਰੇ ਗੱਲ ਕਰਨ ਤੋਂ ਬਾਅਦ ਵੀ ਕੰਮ ਨਹੀਂ ਹੋ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਉਹ ਧਰਨਾ ਵੀ ਦੇਣਗੇ।