ਕਾਂਗਰਸੀ ਵਿਧਾਇਕ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ - ਪੰਜਾਬ ਸਰਕਾਰ
🎬 Watch Now: Feature Video

ਤਰਨਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਦੁਬਲੀ ਵਿਖੇ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਹੈ। ਮੌਕੇ ‘ਤੇ ਪਹੁੰਚੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਕਈ ਸਵਾਲ ਕੀਤੇ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੱਸਿਆ ਕਿ ਜਿੰਨ੍ਹਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਹ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਪਿੰਡਾਂ ਦੇ ਵਿੱਚ ਦਾਖਲ ਨਹੀਂ ਹੋਣ ਦੇਣਗੇ। ਕਿਸਾਨਾਂ ਨੇ ਕਿਹਾ ਕਿ ਦਿੱਲੀ ਵਿੱਚ ਹੱਕਾਂ ਲਈ ਲੜਦੇ ਕਰੀਬ 9 ਮਹੀਨੇ ਦਾ ਸਮਾਂ ਹੋ ਚੁੱਕਿਆ ਹੈ ਤੇ ਲਗਾਤਾਰ ਕਿਸਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਵੀ ਜਾਰੀ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ।