ਕਾਂਗਰਸੀ ਵਿਧਾਇਕ ਨੇ 'ਆਪ' ਨੂੰ ਦੱਸਿਆ RSS ਦੀ B ਟੀਮ - AAP
🎬 Watch Now: Feature Video
ਕਪੂਰਥਲਾ: ਦਿੱਲੀ ਦੇ ਮੁੱਖਮੰਤਰੀ ਕੇਜਰੀਵਾਲ (Chief Minister Kejriwal) ਦੇ ਪੰਜਾਬ ਦੌਰੇ ਨੂੰ ਲੈ ਕੇ ਸੂਬੇ ਦੀਆਂ ਵਿਰੋਧੀ ਪਾਰਟੀਆਂ ਦੇ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਕਾਂਗਰਸੀ ਵਿਧਾਇਕ (Congress MLA ) ਨਵਤੇਜ ਚੀਮਾ ਨੇ ਕੇਜਰੀਵਾਲ ਤੇ ਵਰ੍ਹਦਿਆਂ ਕਿਹਾ ਕਿ ਉਹ ਝੂਠ ਬੋਲਦੇ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਸੀਐਮ ਬਣਨ ਤੋਂ ਬਾਅਦ ਜੋ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਲੋਕਾਂ ਦਾ 300 ਯੂਨਿਟ ਮੁਆਫ ਕਰ ਦੇਣਗੇ ਉਹ ਖੇਡ ਹੁਣ ਖਤਮ ਹੋ ਚੁੱਕੀ ਹੈ ਹੁਣ ਕੋਈ ਹੋਰ ਝੂਠ ਬੋਲਣਗੇ। ਇਸਦੇ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪ ਆਰਐਸਐਸ ਦੀ ਬੀ ਟੀਮ ਹੈ। ਚੀਮਾ ਨੇ ਕਿਹਾ ਕਿ ਜਿਵੇਂ ਬੀਜੇਪੀ ਚਾਹੁੰਦੀ ਹੈ ਆਪ ਉਸੇ ਤਰ੍ਹਾਂ ਹੀ ਕਰਦੀ ਹੈ। ਇਸਦੇ ਨਾਲ ਹੀ ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਦੀ ਨਵੀਂ ਸਰਕਾਰ ਵੱਲੋਂ ਹਰ ਵਰਗ ਨੂੰ ਸਹੂਲਤਾਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਮਹਣਾ ਨਾ ਕਰਨਾ ਪਵੇ।