ਅਨਾਜ ਮੰਡੀ 'ਚ ਲਿਫਟਿੰਗ ਨੂੰ ਲੈ ਕੇ ਕਾਂਗਰਸੀ ਵਿਧਾਇਕ ਦਾ ਦੂਜੇ ਦਿਨ ਰਿਹਾ ਧਰਨਾ ਜਾਰੀ - ਐਮ.ਐਲ.ਏ ਦਵਿੰਦਰ ਘੁਬਾਇਆ
🎬 Watch Now: Feature Video
ਫ਼ਾਜ਼ਿਲਕਾ: ਜ਼ਿਲ੍ਹੇ ਦੀ ਅਨਾਜ ਮੰਡੀਆਂ ਵਿੱਚ ਲਿਫ਼ਟਿੰਗ ਨੂੰ ਲੈ ਕੇ ਇੱਥੇ ਦੇ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੱਲੋਂ ਅੱਜ ਦੂਜੇ ਦਿਨ ਵੀ ਫਲਾਈਓਵਰ ਉੱਤੇ ਧਰਨਾ ਲਗਾਇਆ ਗਿਆ। ਇਸ ਵਿੱਚ ਉਨ੍ਹਾਂ ਦੇ ਨਾਲ ਸਾਬਕਾ ਐਮ.ਪੀ ਸ਼ੇਰ ਸਿੰਘ ਘੁਬਾਇਆ ਅਤੇ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਂਵਲਾ ਮੌਜੂਦ ਰਹੇ। ਵਿਧਾਇਕ ਰਮਿੰਦਰ ਆਵਲਾ ਅਤੇ ਐਮ.ਐਲ.ਏ ਦਵਿੰਦਰ ਘੁਬਾਇਆ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਅਤੇ ਠੇਕੇਦਾਰ ਦੇ ਵਿਰੁੱਧ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੇ 10 ਦਿਨਾਂ ਤੋਂ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਹੌਲੀ ਚੱਲ ਰਿਹਾ ਸੀ ਜਿਸ ਉੱਤੇ ਪ੍ਰਸ਼ਾਸਨ ਨੇ ਲਿਫਟਿੰਗ ਠੇਕੇਦਾਰ ਨੂੰ 24 ਘੰਟੇ ਦਾ ਨੋਟਿਸ ਦਿੱਤਾ ਹੈ ਅਤੇ ਉਸ ਦਾ ਟੇਂਡਰ ਫੇਲ ਕਰ ਨਵਾਂ ਟੇਂਡਰ ਕਰਵਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਪ੍ਰਸ਼ਾਸਨ ਦੇ ਭਰੋਸੇ ਦਵਾਇਆ ਹੈ ਜਿਸ ਤੋਂ ਬਾਅਦ ਇਸ ਧਰਨੇ ਨੂੰ ਚੁੱਕ ਲਿਆ ਹੈ।