ਕਾਂਗਰਸ ਸਾਂਸਦ ਜਸਬੀਰ ਸਿੰਘ ਡਿੰਪਾ ਦਾ ਪੁਤਲਾ ਫੂੱਕਿਆ - ਮਹਿਲਾ ਪੱਤਰਕਾਰ ਨਾਲ ਬਦਸਲੂਕੀ
🎬 Watch Now: Feature Video
ਅੰਮ੍ਰਿਤਸਰ: ਮਹਿਲਾ ਪੱਤਰਕਾਰ ਨਾਲ ਬਦਸਲੂਕੀ ਕਰਨ ਵਾਲੇ ਕਾਂਗਰਸ ਦੀ ਟਿਕਟ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਸੁਰਖਿਆਂ 'ਚ ਬਣੇ ਹੋਏ ਹਨ। ਆਲ ਇੰਡਿਆ ਕਿਸਾਨ ਸੰਘਰਸ਼ ਕਮੇਟੀ ਨੇ ਸੰਵਿਧਾਨ ਦੇ ਚੌਥੇ ਥੰਮ੍ਹ ਨਾਲ ਬਦਸੂਲਕੀ ਦੇ ਚੱਲਦਿਆਂ ਡਿੰਪਾ ਦਾ ਪੁੱਤਲਾ ਫੂਕਿਆ। ਉਨ੍ਹਾਂ ਨੇ ਕਿਹਾ ਕਿ ਪੱਤਰਕਾਰ ਹੀ ਉਨ੍ਹਾਂ ਦੀ ਆਵਾਜ਼ ਆਮ ਲੋਕਾਂ ਤੱਕ ਪਹੁੰਚਾਉਂਦਾ ਹੈ ਤੇ ਉਨ੍ਹਾਂ ਨਾਲ ਇਹ ਵਤੀਰਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਡਿੰਪਾ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।