ਕਾਂਗਰਸ ਨੇ ਕੀਤਾ ਲਖੀਮਪੁਰ ਖੀਰੀ ਘਟਨਾ ਦਾ ਵਿਰੋਧ, ਸਾੜੇ ਮੋਦੀ ਤੇ ਯੋਗੀ ਦੇ ਪੁਤਲੇ
🎬 Watch Now: Feature Video
ਫਿਰੋਜ਼ਪੁਰ: ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੇ ਵਿਰੋਧ ਵਿੱਚ, ਫਿਰੋਜ਼ਪੁਰ ਵਿਖੇ ਕਾਂਗਰਸ ਵੱਲੋਂ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜ਼ਬਰਦਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੇ ਪੁਤਲੇ ਸਾੜੇ ਗਏ। ਕਾਂਗਰਸੀ ਆਗੂਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਿਆਂ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਿਯੰਕਾ ਗਾਂਧੀ ਨੂੰ ਛੇਤੀ ਤੋਂ ਛੇਤੀ ਰਿਹਾਅ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ।