ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ 'ਤੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ - ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ

🎬 Watch Now: Feature Video

thumbnail

By

Published : Dec 21, 2020, 5:10 PM IST

ਪਠਾਨਕੋਟ : ਖੇਤੀ ਕਾਨੂੰਨਾਂ ਨੂੰ ਲੈ ਕੇ ਲੋਕਾਂ ਦਾ ਰੋਸ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਆਪਣਾ ਰੋਸ ਜ਼ਾਹਿਰ ਕਰਨ ਲਈ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ 'ਤੇ ਸੁਜਾਨਪੁਰ ਵਿਖੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦੇ ਦੌਰਾਨ ਕਿਸਾਨਾਂ ਸਣੇ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਸਿੰਘ ਤੇ ਕਾਂਗਰਸੀ ਵਰਕਰ ਵੀ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਤੇ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵੱਈਏ ਦੇ ਕਾਰਨ ਹੀ ਅੱਜ ਕਿਸਾਨ ਸੜਕਾਂ 'ਤੇ ਹਨ ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਤੇ ਇਸੇ ਤਰ੍ਹਾਂ ਹੀ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਵੀ ਦਿੱਲੀ 'ਚ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.