ਡੇਰਾ ਪ੍ਰੇਮੀਆਂ ਦੇ ਸਮਾਗਮਾਂ ਤੋਂ ਕਾਂਗਰਸੀਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ - ਕਾਂਗਰਸੀਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ 2015 ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਲਈ ਕਾਂਗਰਸ ਪਾਰਟੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ 28 ਤਰੀਕ ਨੂੰ ਡੇਰਾ ਸਿਰਸਾ ਦੇ ਪ੍ਰੇਮੀਆਂ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਕਾਂਗਰਸ ਪਾਰਟੀ (Congress Party) ਦੇ ਵਿਧਾਇਕ ਅਤੇ ਮੰਤਰੀ ਵਿਜੇ ਇੰਦਰ ਸਿੰਗਲਾ (Minister Vijay Inder Singla) ਅਤੇ ਮੈਂਬਰ ਪਾਰਲੀਮੈਂਟ ਪਰਮਿੰਦਰ ਸਿੰਘ ਪਿੰਕੀ (Member of Parliament Parminder Singh Pinki) ਵੱਲੋਂ ਸ਼ਿਰਕਤ ਕੀਤੀ ਗਈ। ਜਿਨ੍ਹਾਂ ਦੀਆਂ ਤਸਵੀਰਾਂ ਵੀ ਉਨ੍ਹਾਂ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਸਾਹਮਣੇ ਰੱਖੀਆਂ ਗਈਆਂ। ਉਨ੍ਹਾਂ ਕਿਹਾ ਇਨ੍ਹਾਂ ਤਸਵੀਰਾਂ ਤੋਂ ਸਾਫ਼ ਹੁੰਦਾ ਹੈ ਕਿ ਡੇਰਾ ਪ੍ਰੇਮੀਆਂ ਤੇ ਕਾਂਗਰਸੀ ਲੀਡਰ ਆਪਸ ਵਿੱਚ ਮਿਲੇ ਹੋਏ ਹਨ।