'ਜੇ ਹਰਸਿਮਰਤ ਬਾਦਲ ਤੇਲ ਦੀਆਂ ਕੀਮਤਾਂ ਨੂੰ ਘੱਟਾਉਣ ਲਈ ਕੁਝ ਨਹੀਂ ਕਰ ਸਕਦੀ ਤਾਂ ਦੇਣ ਅਸਤੀਫਾ' - ਬਰਨਾਲਾ ਵਿਖੇ ਰੋਸ ਪ੍ਰਦਰਸ਼ਨ
🎬 Watch Now: Feature Video

ਬਰਨਾਲਾ: ਕੇਂਦਰ ਸਰਕਾਰ ਵੱਲੋਂ ਪਿਛਲੇ 3 ਹਫਤਿਆਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਲੈ ਕੇ ਬਰਨਾਲਾ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਕਾਂਗਰਸ ਪਾਰਟੀ ਦੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਅਕਾਲੀ ਦਲ 'ਤੇ ਵੀ ਤੰਜ ਕਸਦੀਆਂ ਕਿਹਾ ਕਿ ਜੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇਲ ਦੀਆਂ ਕੀਮਤਾਂ ਨੂੰ ਘੱਟਾਉਣ ਲਈ ਕੁਝ ਨਹੀਂ ਕਰ ਸਕਦੀ ਤਾਂ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।